ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ

ਨਵਾਂਸ਼ਹਿਰ ਰਾਹੋਂ 17 ਜਨਵਰੀ( ਕੁਲਵਿੰਦਰ ਸਿੰਘ ਰਾਹੋਂ) ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕਅਪ ਕੈਂਪ ਅੱਜ ਗੁਰਦੁਆਰਾ ਸਿੰਘ ਸਭਾ, ਅੱਡਾ ਲਾਰੀਆ, ਰਾਹੋਂ ਵਿਖੇ ਲਗਾਇਆ ਗਿਆ। ਇਸ ਮੌਕੇ ਬਲੱਡ ਬੈਂਕ ਰਾਹੋਂ ਰੋਡ ਨਵਾਂਸ਼ਹਿਰ ਦੀ ਤਕਨੀਕੀ ਟੀਮ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਬੀ.ਡੀ.ਸੀ ਨਵਾਂਸ਼ਹਿਰ ਦੀ ਟੀਮ ਵਲੋਂ ਖ਼ਬਰ ਲਿਖੇ ਜਾਣ ਤੱਕ 45 ਯੂਨਿਟ ਖੂਨ ਇਕੱਤਰ ਕੀਤਾ ਜਾ ਚੁੱਕਾ ਸੀ। ਨੌਜਵਾਨ ਪੀੜ੍ਹੀ ਵਿਚ ਵੀ ਖੂਨਦਾਨ ਕਰਨ ਦਾ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਖੂਨਦਾਨ ਕੀਤਾ ਗਿਆ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਵਲੋਂ ਰਿਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ। ਸਾਬਕਾ ਹਲਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਨੇ ਕਿਹਾ ਕਿ ਖੂਨਦਾਨ ਇੱਕ ਜੀਵਨ ਦਾਨ ਹੈ। ਸਾਨੂੰ ਸਭ ਨੂੰ ਇਸਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਖੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਨੂੰ ਖ਼ੂਨਦਾਨ ਕਰਨ ਲਈ ਅੱਗੇ ਆਉਣ ਲਈ ਵੀ ਪ੍ਰੇਰਿਆ। ਉਹਨਾਂ ਨੇ ਇਸ ਨੇਕ ਕਾਰਜ ਲਈ ਸਭਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਬਲੱਡ ਬੈਂਕ ਨਵਾਂਸ਼ਹਿਰ ਦੀ ਪੂਰੀ ਟੀਮ ਦੀ ਪ੍ਰਸ਼ੰਸਾ ਕੀਤੀ ਅਤੇ ਧੰਨਵਾਦ ਕੀਤਾ। ਇਸ ਮੌਕੇ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਵਲੋਂ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਗਿੱਧਾ, ਰਜਿੰਦਰ ਕੌਰ ਗਿੱਧਾ, ਸੁਰਿੰਦਰ ਕੌਰ ਤੂਰ, ਡਾ. ਅਜੇ ਬੱਗਾ, ਮੈਨੇਜਰ ਮਨਮੀਤ ਸਿੰਘ, ਡੇ ਜੀ ਭੱਟੀ, ਰਮਨਦੀਪ ਸਿੰਘ ਭੱਟੀ, ਮਲਕੀਤ ਸਿੰਘ ਸਰੋਆ, ਪ੍ਰਧਾਨ ਅਮਰਜੀਤ ਸਿੰਘ, ਗੁਰਨਾਮ ਸਿੰਘ ਸੈਣੀ, ਕਰਨੈਲ ਸਿੰਘ ਭਿੰਡਰ, ਮੁਕੇਸ਼ ਬੋਬੀ, ਬਲਵਿੰਦਰ ਸਿੰਘ ਬਬਲਾ, ਨਰੇਸ਼ ਭੁੱਲਰ, ਸਨਮੀਤ ਸਿੰਘ ਲੱਧੜ,ਲਖਵੀਰ ਸਿੰਘ ਲੱਖਾ, ਸਰੂਪ ਸਿੰਘ ਬਡਵਾਲ, ਅਮਨਦੀਪ ਲੱਧੜ, ਨਰਿੰਦਰ ਸਿੰਘ ਚਾਹਲ, ਕਸ਼ਮੀਰ ਸਿੰਘ, ਜਤਿੰਦਰ ਸਿੰਘ, ਅਮਰਜੀਤ ਸਿੰਘ ਪਾਬਲਾ, ਸੁੱਚਾ ਸਿੰਘ, ਸੌਰਵ ਲੱਧੜ, ਸਿਮੂ, ਅਮਰਜੋਤ ਸਿੰਘ, ਲਾਡੀ, ਆਦਿ ਹੋਰ ਮੌਜ਼ੂਦ ਸਨ।

Leave a Reply

Your email address will not be published. Required fields are marked *