ਮੇਹਟਿਆਣਾ/ਜਲੰਧਰ (ਜਗਤਾਰ ਸਿੰਘ ਭੂੰਗਰਨੀ/ ਰਾਜੇਸ਼ ਥਾਪਾ ) ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਨੇ ਅੱਜ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕਰਨ ਦੇ ਖਿਲਾਫ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ 7 ਅਗਸਤ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਵੱਲੋਂ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ।। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ,ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ,ਸੂਬਾਈ ਆਗੂ ਜਗਤਾਰ ਸਿੰਘ ਭੁੰਗਰਨੀ,,ਸਵਰਨ ਸਿੰਘ ਹਠੂਰ, ਮਨਜੀਤ ਸਿੰਘ ਗਿੱਲ , ਇਕਬਾਲ ਸਿੰਘ ਪਠਾਨਕੋਟ, ਭੁਪਿੰਦਰ ਸਿੰਘ ਸੇਖੋ,ਅਵਤਾਰ ਸਿੰਘ ਤਾਰੀ, ਡਾਕਟਰ ਦਰਸ਼ਨ ਸਿੰਘ ਚੀਮਾ ਕਾਲਾ ਅਫਗਾਨਾ, ਪ੍ਰਿਤਪਾਲ ਸਿੰਘ ਪੰਡੋਰੀ, ਕੁਲਵੰਤ ਸਿੰਘ ਚਾਨੀ, ਨਸੀਬ ਸਿੰਘ ਜਡੋਤ, ਕੁਲਵੰਤ ਸਿੰਘ ਘੁੱਕੇਵਾਲੀ, ਮਨਜੀਤ ਸਿੰਘ ਮਨਸੂਰਾਂ, ਅਮਰੀਕ ਸਿੰਘ ਬਟਾਲਾ, ਗੁਰਮੇਲ ਚੰਦ ਨਵਾਂ ਸ਼ਹਿਰ, ਮੁਖਤਿਆਰ ਚੰਦ ਨੰਗਲ , ਸਵਰਨ ਸਿੰਘ ਤਰਨ ਤਾਰਨ ਅਤੇ ਵਿਜੇ ਕੁਮਾਰ ਸ਼ਰਮਾ ਜਲੰਧਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਲਗਾਤਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਵੱਖ ਵੱਖ ਤਰ੍ਹਾਂ ਦੀਆਂ ਮੁਲਾਜ਼ਮ ਵਿਰੋਧੀ ਦਲੀਲਾਂ ਪੇਸ਼ ਕਰਕੇ ਮਾਨਯੋਗ ਅਦਾਲਤ ਨੂੰ ਗੁਮਰਾਹ ਕਰ ਰਹੀ ਹੈ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ ਏ ਦੇਣ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਮੁਨਕਰ ਹੋ ਗਈ ਹੈ। ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੂਹ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਗਵੰਤ ਮਾਨ ਸਰਕਾਰ ਪ੍ਰਤੀ ਗੁੱਸੇ ਦੀ ਪਾਈ ਜਾ ਰਹੀ ਭਾਵਨਾ ਨੂੰ ਤੁਰੰਤ ਸ਼ਾਂਤ ਕੀਤਾ ਜਾਵੇ। ਉਹਨਾਂ ਚੇਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਵਤੀਰੇ ਦਾ ਖਮਿਆਜ਼ਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭੁਗਤਨਾ ਪਵੇਗਾ।ਮੀਟਿੰਗ ਨੇ ਸਰਬ ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕਾਂ, ਬਿਜਲੀ ਮੁਲਾਜ਼ਮਾਂ, ਅਤੇ ਨਰੇਗਾ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ, ਪੈਨਸ਼ਨਰ ਜੁਆਇੰਟ ਫਰੰਟ ਵੱਲੋਂ 29 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਦੀ ਪੂਰਨ ਹਮਾਇਤ ਕਰਨ ਦਾ ਫੈਸਲਾ ਕੀਤਾ। ਪੰਜਾਬ ਦੀ ਸਰਕਾਰ ਵੱਲੋਂ ਬੀਤੇ ਦਿਨੀਂ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕਰਨ, ਖੰਨਾ ਵਿਖੇ ਨਰੇਗਾ ਮੁਲਾਜ਼ਮਾਂ ਤੇ 2ਵਾਰ ਪੁਲਿਸ ਲਾਠੀਚਾਰਜ ਕਰਨ ਅਤੇ ਕੇਂਦਰ ਦੀ ਸਰਕਾਰ ਵੱਲੋਂ ਜੰਤਰ ਮੰਤਰ ਦਿੱਲੀ ਵਿਖੇ ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਅੰਨੇਵਾਹ ਤਸ਼ੱਦਦ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਇਸ ਲਾਠੀ ਚਾਰਜ ਲਈ ਜਿੰਮੇਵਾਰ ਪੁਲਿਸ ਅਧਿਕਾਰੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।ਇਸ ਮੌਕੇ ਉਹਨਾਂ ਇਹ ਵੀ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸੱਤਾ ਧਾਰੀ ਪਾਰਟੀ ਦੀਆਂ ਸਰਕਾਰਾਂ ਵੱਲੋਂ ਵਿਦਿਆਰਥੀਆਂ , ਸਫ਼ਾਈ ਸੇਵਕਾਂ,ਮਜ਼ਦੂਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਕੀਤੇ ਜਾ ਰਹੇ ਤਸ਼ੱਦਦ ਨੂੰ ਰੁਕਵਾਉਣ, ਹੱਕੀ ਮੰਗਾਂ ਮੰਨਣ ਲਈ ਸਰਕਾਰ ਤੇ ਜ਼ੋਰ ਦੇਣ ਨਾ ਕੇ ਮਗਰ ਮੱਛ ਦੇ ਹੰਝੂ ਵਹਾਉਣ ਵਾਲਾ ਰੋਲ ਅਦਾ ਕਰਨ । ਸਾਂਝੀ ਕਮੇਟੀ ਦੇ ਸੱਦੇ ਤੇ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸਾਥੀਆਂ ਵੱਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਅਤੇ ਮੁਜ਼ਾਹਰੇ ਨੂੰ ਸਫਲ ਬਣਾਉਣ ਲਈ ਅੱਜ ਤੋਂ ਹੀ ਪੂਰੀਆਂ ਤਿਆਰੀਆਂ ਕਰਨ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਪੈਨਸ਼ਨਰ ਯੂਨੀਅਨ ਸਬੰਧਤ ਏਟਕ ਵੱਲੋਂ 3 ਸਤੰਬਰ ਤੋਂ 6 ਸਤੰਬਰ ਤੱਕ ਖਜ਼ਿਆਰ ( ਹਿਮਾਚਲ ਪ੍ਰਦੇਸ਼) ਵਿਖੇ ਲਗਾਏ ਜਾ ਰਹੇ ਸਕੂਲ ਵਿੱਚ ਸ਼ਾਮਲ ਹੋਣ ਲਈ ਪੈਨਸ਼ਨਰਾਂ ਦੀ ਚੋਣ ਕੀਤੀ ਗਈ ਅਤੇ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂਬੂਟਾ ਸਿੰਘ ਭੱਟੀ, ਸੰਤੋਖ ਸਿੰਘ ਕੈਸ਼ੀਅਰ ਜਲੰਧਰ, ਗੁਰਮੁਖ ਸਿੰਘ ਜਲੰਧਰ, ਅਮਰੀਕ ਸਿੰਘ ਬਟਾਲਾ, ਬਲਵਿੰਦਰ ਸਿੰਘ ਬਟਾਲਾ, ਅਜਮੇਰ ਸਿੰਘ ਅਖਾੜਾ ਮੋਗਾ, ਭੁਪਿੰਦਰ ਸਿੰਘ ਭਿੰਦਾ,ਮੋਹਨਜੀਤ ਸਿੰਘ ਗਰੇਵਾਲ ਲੁਧਿਆਣਾ, ਬਚਿੱਤਰ ਸਿੰਘ ਧੋਥੜ, ਨਿਰਵੈਰ ਸਿੰਘ ਅੰਮ੍ਰਿਤਸਰ, ਮਹਿੰਦਰ ਸਿੰਘ ਰੋਪੜ,, ਪਰਮਜੀਤ ਸਿੰਘ ਜਗਰਾਉਂ, ਸੰਤੋਖ ਸਿੰਘ ਜਲੰਧਰ, ਸੋਮ ਨਾਥ ਅਰੋੜਾ ਫਰੀਦਕੋਟ, ਬਲਵਿੰਦਰ ਸਿੰਘ ਬਟਾਲਾ, ਗੁਰਦੀਪ ਸਿੰਘ ਪਠਾਨਕੋਟ, ਜਗਦੀਸ਼ ਸਿੰਘ ਜਗਰਾਉਂ , ਮਹਿੰਦਰ ਸਿੰਘ ਰੋਪੜ, ਸ਼ਾਮ ਲਾਲ ਨਵਾਂ ਸ਼ਹਿਰ , ਜਸਵੀਰ ਸਿੰਘ ਸੁਪਰਡੈਂਟ ਫਿਰੋਜਪੁਰ ਅਤੇ ਦਲਜੀਤ ਸਿੰਘ ਜਗਰਾਓ ਆਦਿ ਹਾਜ਼ਰ ਸਨ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ7 ਅਗਸਤ ਨੂੰ ਚੰਡੀਗੜ੍ਹ ਮਹਾਂ ਰੈਲੀ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ
