ਪੰਜਾਬ ਸਰਕਾਰ ਦੇ ਵਿੱਤੀ ਹਾਲਾਤ ਹੋਏ ਖਸਤਾ – ਗਣੇਸ਼ ਭਗਤ
ਫਗਵਾੜਾ 21 ਜਨਵਰੀ (ਪਰਮਿੰਦਰ ਸਿੰਘ ) – ਪੰਜਾਬ ਸਰਕਾਰ ਦੇ ਵਿੱਤੀ ਹਾਲਾਤ ਦਿਨੋ ਦਿਨ ਖਸਤਾ ਹੁੰਦੇ ਜਾ ਰਹੇ ਹਨ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ ਅਤੇ ਤਹਿਸੀਲ ਫਗਵਾੜਾ ਜੀ.ਟੀ.ਯੂ ਦੇ ਆਗੂ ਦਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਸੈਸ਼ਨ 2025-2026 ਦੀਆਂ ਸਮੱਗਰਾ ਸਿੱਖਿਆ ਤਹਿਤ ਪ੍ਰਾਪਤ ਹੋਈਆਂ ਗ੍ਰਾਂਟਾਂ ਨੂੰ ਨਾ ਖਰਚਣ ਲਈ ਜ਼ਿਲ੍ਹਾ ਦਫਤਰਾਂ ਵੱਲੋਂ ਜੁਬਾਨੀ ਰੋਕ ਲਗਾ ਦਿੱਤੀ ਗਈ ਹੈ । ਇੱਕ ਪਾਸੇ ਸਿੱਖਿਆ ਵਿਭਾਗ ਵੱਲੋਂ ਜਿਹੜੀਆਂ ਗ੍ਰਾਂਟਾਂ ਪਾਈਆਂ ਜਾਂਦੀਆਂ ਹਨ। ਉਹ ਵੱਖ ਵੱਖ ਮਹੀਨਿਆਂ ਜਾਂ ਕਿਸੇ ਸਮੇਂ ਇੱਕ ਮਹੀਨੇ ਵਿੱਚ ਵੱਖ ਵੱਖ ਮੱਦਾ ਦੀਆਂ ਗ੍ਰਾਂਟਾਂ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ। ਅਤੇ ਨਾਲ ਇਹ ਆਦੇਸ਼ ਜਾਰੀ ਕਰ ਦਿੱਤਾ ਜਾਂਦਾ ਹੈ। ਇਨ੍ਹਾਂ ਨੂੰ ਤੁਰੰਤ ਖਰਚ ਕਰਕੇ ਵਰਤੋਂ ਸਰਟੀਫਿਕੇਟ ਦਿੱਤਾ ਜਾਵੇ। ਇਨ੍ਹਾਂ ਗ੍ਰਾਂਟਾਂ ਨੂੰ ਖਰਚਣ ਲਈ ਵੱਖ ਵੈਂਡਰ ਜੋ ਲਾਭਪਾਤਰੀ ਹਨ। ਉਨ੍ਹਾਂ ਦੇ ਨਾਂ ਪੀਐਫਐਮਐਸ ਤਹਿਤ ਜੋ ਵੀ ਪੀਪੀਏ ਬਣਾਏ ਜਾਂਦੇ ਹਨ। ਇਨ੍ਹਾਂ ਬੈਂਕਾਂ ਵਿੱਚ ਜਮ੍ਹਾਂ ਕਰਵਾਇਆ ਜਾਂਦਾ ਹੈ। ਜਿਸ ਮਿਆਦ ਦਸ ਦਿਨ ਦੀ ਹੁੰਦੀ ਹੈ। ਜੇਕਰ ਬੈਂਕ ਵੱਲੋਂ ਇਨ੍ਹਾਂ ਲਾਭਪਾਤਰੀਆਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਪੀਐਫਐਮਐਸ ਤੇ ਜ਼ੁਬਾਨੀ ਰੋਕ ਲਗਾ ਦਿੱਤੀ ਹੈ। ਜਿਸ ਸਕੂਲਾਂ ਵੱਲੋਂ ਪੀਪੀਏ ਬਣਾ ਕੇ ਬੈਂਕ ਵਿਚ ਜਮ੍ਹਾਂ ਕਰਵਾਏ ਹਨ । ਉਹਨਾਂ ਨੂੰ ਬੈਂਕਾਂ ਰਾਹੀਂ ਫੇਲ ਕਰ ਦਿੱਤਾ ਜਾਂਦਾ ਹੈ ਤਾਂ ਜੋ ਕਿਸੇ ਵੀ ਵੈਂਡਰ ਨੂੰ ਕਿਸੇ ਕਿਸਮ ਦੀ ਪੇਮੈਂਟ ਨਾ ਹੋ ਜਾਵੇ। ਇਹਨਾਂ ਸਾਰੀਆਂ ਚੀਜ਼ਾਂ ਨੂੰ ਲੈ ਕੇ ਅਧਿਆਪਕਾਂ ਅੰਦਰ ਵੱਡੇ ਪੱਧਰ ਤੇ ਰੋਸ ਪਾਇਆ ਜਾ ਰਿਹਾ। ਰੁਪਇਆਂ ਦਾ ਭੁਗਤਾਨ ਨਾ ਹੋਣ ਕਾਰਨ ਸਕੂਲਾਂ ਦਾ ਹਰ ਤਰ੍ਹਾਂ ਦਾ ਕੰਮ ਕਮਰਿਆਂ ਦਾ, ਬਾਥਰੂਮਾਂ ਦਾ ਅਤੇ ਹੋਰ ਜਰੂਰੀ ਸਾਰਾ ਕੰਮ ਰੁਕ ਗਿਆ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਗ੍ਰਾਂਟਾਂ ਨੂੰ ਖਰਚਣ ਲਈ ਵਿੱਤੀ ਸੀਮਾ 31 ਮਾਰਚ ਤੱਕ ਦੀ ਹੈ ਪਰ ਹੁਣ ਤੋਂ ਹੀ ਪੰਜਾਬ ਸਰਕਾਰ ਦੇ ਹਾਲਾਤ ਇੰਨੇ ਖਸਤਾ ਹੋਏ ਹੋਏ ਹਨ ਕਿ ਗ੍ਰਾਂਟਾਂ ਨੂੰ ਕਦੇ ਵੀ ਵਾਪਸ ਲਿਆ ਜਾ ਸਕਦਾ ਹੈ। ਵੈਂਡਰ ਵੀ ਅਧਿਆਪਕਾ ਨੂੰ ਕਿਸੇ ਕਿਸਮ ਦਾ ਸਮਾਨ ਦੇਣ ਤੋਂ ਇਨਕਾਰ ਕਰ ਰਹੇ ਹਨ। ਜਿਨ੍ਹਾਂ ਵੈਂਡਰਾ ਨੇ ਸਮਾਨ ਦਿੱਤਾ ਹੈ। ਉਹ ਅਧਿਆਪਕਾ ਕੋਲੋਂ ਆਪਣੇ ਪੈਸੇ ਮੰਗ ਰਹੇ ਹਨ। ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਗ੍ਰਾਂਟਾਂ ਨੂੰ 31 ਮਾਰਚ ਤੱਕ ਖਰਚਣ ਦਾ ਸਮਾਂ ਨਿਰਧਾਰਿਤ ਕਰਨਾ ਚਾਹੀਦਾ ਹੈ ਤਾਂ ਜੋ ਅਧਿਆਪਕ ਬਿਨਾਂ ਕਿਸੇ ਮਾਨਸਿਕ ਪਰੇਸ਼ਾਨੀ ਤੋਂ ਬਚਦੇ ਹੋਏ ਗ੍ਰਾਂਟਾ ਚੰਗੇ ਢੰਗ ਨਾਲ ਖਰਚ ਸਕਣ।
