ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਨਿਊ ਮਾਡਲ ਹਾਊਸ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਮੌਕੇ ਤੇ ਕੀਤਾ ਨਿਪਟਾਰਾ

ਜਲੰਧਰ 07 ਜੁਲਾਈ (ਪਰਮਿੰਦਰ ਸਿੰਘ ) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਨਿਊ ਮਾਡਲ ਹਾਊਸ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ‘ਲੋਕ ਮਿਲਣੀ’ ਪ੍ਰੋਗਰਾਮਾਂ ਦੀ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਨੂੰ ਸਕੀਮਾਂ ਦਾ ਲਾਭ ਮਿਲ ਸਕੇ।

Leave a Reply

Your email address will not be published. Required fields are marked *