ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਦੀ ਪੂਰਨ ਹਮਾਇਤ ਕਰਨ ਦਾ ਐਲਾਨ

ਟਰਾਂਸਪੋਰਟ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਉਲੀਕੇ ਗਏ ਸੰਘਰਸ਼ ਦੇ ਸਾਰੇ ਐਕਸ਼ਨ ਪ੍ਰੋਗਰਾਮਾਂ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਭਰਵੀਂ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ

ਮੇਹਟਿਆਣਾ/ਜਲੰਧਰ ( ਜਗਤਾਰ ਸਿੰਘ ਭੂੰਗਰਨੀ/ਰਾਜੇਸ਼ ਥਾਪਾ) ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ।ਮੁਲਾਜ਼ਮ ਆਗੂ ਜਗਮੋਹਨ ਨੌਲੱਖਾ , ਮਨਜੀਤ ਸਿੰਘ ਬਠਿੰਡਾ ,ਪ੍ਰੇਮ ਸਿੰਘ ਕਰਨੈਲ ਗੰਜ ਜਲੰਧਰ ਅਤੇ ਹੋਰ ਵੱਖ ਵੱਖ ਸ਼ਖਸੀਅਤਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਤੇ ਗੁਰਜੀਤ ਸਿੰਘ ਘੋੜੇਵਾਹ , ਸੂਬਾਈ ਸਲਾਹਕਾਰ ਗੁਰਮੇਲ ਸਿੰਘ ਮੈਲਡੇ ਅਤੇ ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ ਨੇ ਪਿਛਲੇ ਸਮੇਂ ਦੌਰਾਨ ਦੌਰਾਨ ਹੋਏ ਵੱਖ ਵੱਖ ਐਕਸ਼ਨ ਪ੍ਰੋਗਰਾਮਾਂ ਦਾ ਰੀਵਿਊ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ । ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਸੰਬੋਧਨ ਕਰਦਿਆਂ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਮੀਡੀਏ ਵਿੱਚ ਫੋਕੀ ਇਸ਼ਤਿਹਾਰ ਬਾਜੀ ਨੇ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ ਅਤੇ ਪੰਜਾਬ ਸਿਰ ਕਰਜ਼ੇ ਦੀ ਪੰਡ ਦਿਨੋ ਦਿਨ ਬਹੁਤ ਭਾਰੀ ਹੋ ਗਈ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਸਿਖਿਆ ਵਿਭਾਗ,ਹੈਲਥ ਵਿਭਾਗ,ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ। ਔਰਤਾਂ ਨੂੰ ਬੱਸਾਂ ਵਿੱਚ ਮੁਫ਼ਤ ਸਫ਼ਰ ਸਹੂਲਤ ਦੇਣ,ਰੈਲੀਆਂ ਤੇ ਸਰਕਾਰੀ ਬੱਸਾਂ ਭੇਜਣ ਅਤੇ ਹੋਰ ਵੱਖ-ਵੱਖ ਵਰਗਾਂ ਨੂੰ ਫ੍ਰੀ ਬੱਸ ਸਰਵਿਸ ਦੇ ਪੰਜਾਬ ਸਰਕਾਰ ਵੱਲ ਪੰਜਾਬ ਰੋਡਵੇਜ਼ ਦ1000 ਕਰੋੜ ਰੁਪਏ ਬਕਾਇਆ ਖੜ੍ਹੇ ਹਨ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਫਲੀਟ 2407 ਤੋਂ ਘੱਟਕੇ ਸਿਰਫ 1460 ਰਹਿ ਗਿਆ ਹੈ। ਪੰਜਾਬ ਰੋਡਵੇਜ਼ ਕੋਲ ਬੱਸਾਂ ਦੇ ਸਪੇਅਰ ਪਾਰਟਸ ਅਤੇ ਹੋਰ ਜ਼ਰੂਰੀ ਸਮਾਨ ਦੀ ਖਰੀਦ ਕਰਨ ਲਈ ਵੀ ਪੈਸੇ ਨਹੀਂ ਹਨ। ਵੱਖ ਵੱਖ ਆਗੂਆਂ ਨੇ ਆਪਣੇ ਸੰਬੋਧਨ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2025 ਸਾਲ ਵਿੱਚ ਅਜ਼ਾਦੀ ਦੇ ਪਿਛਲੇ 78 ਸਾਲਾਂ ਦਾ ਇਤਿਹਾਸ ਸਿਰਜਿਆ ਹੈ ਜਿਸ ਨੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੋਈ ਵੀ ਮਹਿੰਗਾਈ ਭੱਤੇ ਦੀ ਕਿਸ਼ਤ ਨਹੀਂ ਦਿੱਤੀ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ,ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਪੰਜ ਕਿਸਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਦੇ ਤਨਖਾਹ ਸਕੇਲਾਂ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਤੁਰੰਤ ਜਨਲਾਈਜ਼ ਕੀਤਾ ਜਾਵੇ, ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ,ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਵੱਖ ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ। ਮੀਟਿੰਗ ਦੌਰਾਨ ਸਰਵ ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਸੱਦੇ ਤੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 12ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਪੂਰਨ ਹਮਾਇਤ ਕਰਦੇ ਹੋਏ ਹਰ ਪੱਧਰ ਤੇ ਹੋਣ ਵਾਲੀਆਂ ਰੈਲੀਆਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਟਰਾਂਸਪੋਰਟ ਦੇ ਸਰਕਾਰੀ ਅਦਾਰੇ ਨੂੰ ਬਿਲਕੁਲ ਤਬਾਹ ਕਰਨ ਦੀ ਨੀਤੀ ਤਹਿਤ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਦੀਆਂ ਸਰਕਾਰੀ ਬੱਸਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਦੇ ਵਿਰੋਧ ਵਿੱਚ ਅਤੇ ਤੁਰੰਤ ਸਰਕਾਰੀ ਬੱਸਾਂ ਨਵੀਆਂ ਪਾਉਣ ਦੀ ਮੰਗ ਨੂੰ ਲੈ ਕੇ ਮਿਤੀ 30 ਜਨਵਰੀ ਨੂੰ ਲੁਧਿਆਣਾ, 4 ਫਰਵਰੀ ਨੂੰ ਅੰਮ੍ਰਿਤਸਰ, 11 ਫਰਵਰੀ ਨੂੰ ਪੱਟੀ, 18 ਫਰਵਰੀ ਜਲੰਧਰ ,24 ਫਰਵਰੀ ਨੂੰ ਰੋਪੜ ਅਤੇ 28 ਫਰਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਦੇ ਡਿਪੂਆਂ ਸਾਹਮਣੇ ਗੇਟ ਰੈਲੀਆਂ ਕਰਨ ਅਤੇ 7 ਮਾਰਚ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪੱਟੀ ਵਿਖੇ ਰਿਹਾਇਸ਼ ਸਾਹਮਣੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਨ ਤੋਂ ਬਾਅਦ ਪੱਟੀ ਸ਼ਹਿਰ ਵਿੱਚ ਰੋਸ ਮਾਰਚ ਕਰਨ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਨਿਰਣਾ ਲਿਆ ਗਿਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ , ਪ੍ਰਿਤਪਾਲ ਸਿੰਘ ਪੰਡੋਰੀ ਸੂਬਾਈ ਕੈਸ਼ੀਅਰ,ਮਨਜੀਤ ਸਿੰਘ ਗਿੱਲ, ਜਗਜੀਤ ਸਿੰਘ,ਨਸੀਬ ਸਿੰਘ ਜੜੋਤ, ਅਮਰੀਕ ਸਿੰਘ ਬਟਾਲਾ ,ਬਲਵੰਤ ਸਿੰਘ ਸੰਧੂ ਫਿਰੋਜ਼ਪੁਰ, ਸੁੱਚਾ ਸਿੰਘ ਅਜਨਾਲਾ, ਸੋਮ ਨਾਥ ਅਰੋੜਾ ਫਰੀਦਕੋਟ , ਅਜਮੇਰ ਸਿੰਘ ਮੋਗਾ,ਦਿਲਜੀਤ ਸਿੰਘ ਜਗਰਾਉਂ, ਸੰਤੋਖ ਸਿੰਘ ਜਲੰਧਰ, ਮਹਿੰਦਰ ਸਿੰਘ ਰੋਪੜ, ਕੁਲਵੰਤ ਸਿੰਘ ਚਾਨੀ, ਗੁਰਤੇਜ ਸਿੰਘ ਬਰਾੜ ਫਿਰੋਜ਼ਪੁਰ, ਵਿਜੇ ਕੁਮਾਰ ਜਲੰਧਰ, ਜਗਦੀਸ਼ ਸਿੰਘ ਜਗਰਾਉਂ, ਅਮਰੀਕ ਸਿੰਘ ਬਟਾਲਾ ,ਨਿਰਵੈਰ ਸਿੰਘ ਅਮ੍ਰਿਤਸਰ, ਭੁਪਿੰਦਰ ਸਿੰਘ ਮੋਗਾ, ਪ੍ਰਦੀਪ ਕੁਮਾਰ, ਸਵਰਨ ਸਿੰਘ ਤਰਨਤਾਰਨ, , ਦਲਜੀਤ ਸਿੰਘ ਜਗਰਾਉਂ, ਸੇਵਾ ਸਿੰਘ ਨੰਗਲ, ਗੁਰਮੁਖ ਸਿੰਘ ਜਲੰਧਰ , ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *