ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪਟਿਆਲਾ ਵਿਖ਼ੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਤੇ ਹੋਇਆ ਪੁਲਸੀਆ ਜ਼ਬਰ ਲੋਕਤੰਤਰ ਦਾ ਘਾਣ -ਜੀ ਟੀ ਯੂ ਪੰਜਾਬ

ਹੱਕ ਮੰਗ ਰਹੇ ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ਦੀ ਆਵਾਜ਼ ਲਾਠੀ ਨਾਲ਼ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ – ਗਣੇਸ਼ ਭਗਤ

ਫਗਵਾੜਾ 06 ਜੂਨ (ਪਰਮਿੰਦਰ ਸਿੰਘ ) – ਪੰਜਾਬ ਸਰਕਾਰ ਦੇ ਇਸ਼ਾਰੇ ਤੇ ਕੱਲ੍ਹ ਪਟਿਆਲਾ ਵਿਖ਼ੇ 2600 ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦੇ ਸ਼ਾਂਤਮਈ ਧਰਨੇ ਨੂੰ ਪੁਲਸੀਆ ਜ਼ਬਰ ਅਤੇ ਲਾਠੀਆਂ ਦੇ ਜ਼ੋਰ ਨਾਲ਼ ਦਬਾਉਣ ਦੀ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੀ ਕੋਝੀ ਅਤੇ ਸ਼ਰਮਨਾਕ ਕੋਸ਼ਿਸ਼ ਨੇ ਭਗਵੰਤ ਮਾਨ ਸਰਕਾਰ ਦਾ ਅਸਲੀ ਚਿਹਰਾ ਜਨਤਾ ਸਾਹਮਣੇ ਲਿਆ ਦਿੱਤਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ, ਮੀਤ ਪ੍ਰਧਾਨ ਰਛਪਾਲ ਸਿੰਘ ਵੜੈਚ, ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਲੋਕ -ਸੱਥਾ ਵਿੱਚ ਪੰਜਾਬ ਦੇ ਨੌਜਵਾਨ ਅਤੇ ਮੁਲਾਜ਼ਮ ਵਰਗ ਨੂੰ ਜੋ ਵਾਅਦੇ ਕੀਤੇ ਸਨ । ਉਹ ਹੁਣ ਸੱਤਾ ਵਿੱਚ ਆਉਣ ਸਭ ਕੁਝ ਭੁੱਲ ਗਏ। ਅੱਜ ਹਾਲਾਤ ਇਹ ਹੈ ਕਿ ਪੰਜਾਬ ਦੇ ਵੱਖ -ਵੱਖ ਵਿਭਾਗਾਂ ਵਿੱਚ ਹਜ਼ਾਰਾਂ ਪੋਸਟਾਂ ਖ਼ਾਲੀ ਹੋਣ ਦੇ ਬਾਵਜੂਦ ਵੀ ਨੌਜਵਾਨ ਸੜਕਾਂ ਤੇ ਧਰਨਾ-ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋ ਰਹੇ ਹਨ ਅਤੇ ਉਹਨਾਂ ਨੂੰ ਹੱਕਾਂ ਬਦਲੇ ਲਾਠੀਆਂ ਮਿਲ ਰਹੀਆਂ ਹਨ। ਪੰਜਾਬ ਦੇ ਨੌਜਵਾਨ ਅਤੇ ਮੁਲਾਜ਼ਮ ਵਰਗ ਨੂੰ ਇਸ ਸਰਕਾਰ ਤੋਂ ਅਜਿਹੀ ਉਮੀਦ ਨਹੀਂ ਸੀ। ਉਹਨਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿੱਥੇ ਪਟਿਆਲਾ ਵਿਖ਼ੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਤੇ ਹੋਏ ਪੁਲਿਸ ਵੱਲੋਂ ਕੀਤੇ ਘੋਰ ਤਸ਼ੱਦਦ ਦੀ ਨਿੰਦਾ ਕਰਦੀ ਹੈ, ਉੱਥੇ ਮੰਗ ਕਰਦੀ ਹੈ । ਕਿ ਸਰਕਾਰ ਜਲਦ ਇਨ੍ਹਾਂ ਨੌਜਵਾਨਾਂ ਦੀ ਗੱਲ ਸੁਣੇ ਅਤੇ ਇਨ੍ਹਾਂ ਨੂੰ ਸਥਾਈ ਤੌਰ ਤੇ ਪੱਕਾ ਕਰਕੇ ਇਹਨਾਂ ਦਾ ਬਣਦਾ ਹੱਕ ਦੇਵੇ। ਇਨ੍ਹਾਂ ਤੇ ਤਸ਼ੱਦਦ ਕਰਨਾ ਬੰਦ ਕਰੇ। ਭਗਵੰਤ ਮਾਨ ਦੀ ਪੰਜਾਬ ਦੀ ਮੌਜੂਦਾ ਸਰਕਾਰ ਕੋਲ ਸਤਾ ਦਾ ਜਿਹੜਾ ਸਮਾਂ ਬਚਇਆ ਹੈ। ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਲੰਮੇ ਤੋਂ ਕੱਚੇ ਕਮਾਇਆ ਨੂੰ ਪੱਕਾ ਕਰਨਾ ਚਾਹੀਦਾ ਹੈ। ਜਿਸ ਤਰ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਏ ਦਿਨ ਆਪਣੇ ਜਾਇਜ਼ ਹੱਕਾਂ ਮੰਗਣ ਲਈ ਸੰਘਰਸ਼ ਸੜਕਾਂ ਤੇ ਧਰਨਾ-ਪ੍ਰਦਰਸ਼ਨ ਪ੍ਰਦਰਸ਼ਨ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਤੇ ਤਸ਼ੱਦਦ ਕਰਕੇ ਉਨ੍ਹਾਂ ਦੀ ਅਵਾਜ਼ ਦਬਾਉਣਾ ਚਾਹੁੰਦੀ ਹੈ। ਸ਼ਾਇਦ ਪੰਜਾਬ ਦੀ ਸਰਕਾਰ ਇਹ ਭੁੱਲ ਗਈ। ਜੇਕਰ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਫੈਸਲਾ ਕਰ ਲਿਆ ਤਾਂ ਉਨ੍ਹਾਂ ਲਈ ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹਣ ਤੋਂ ਵਾਂਝੇ ਰਹਿ ਜਾਣਗੇ।

Leave a Reply

Your email address will not be published. Required fields are marked *