ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’

ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਕਰਵਾਏ ਜਾਣਗੇ ਮੁਕਾਬਲੇ

ਜਲੰਧਰ 27 ਅਗਸਤ (ਪਰਮਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ, ਬਾਕਸਿੰਗ, ਜਿਮਨਾਸਟਿਕ, ਟੈਨਿਸ, ਟੇਬਲ ਟੈਨਿਸ, ਬੈਡਮਿੰਟਨ, ਜੂਡੋ, ਰੈਸਲਿੰਗ ਸਮੇਤ 28 ਖੇਡਾਂ ਦੇ ਮੁਕਾਬਲੇ ਹੋਣਗੇ। ਸ਼੍ਰੀ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *