ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਾ ਦੇਣਾ ਅਤਿ ਨਿੰਦਣਯੋਗ:ਭੱਟੀ ਕੌੜਾ

ਫ਼ਗਵਾੜਾ 04 ਮਈ ( ਪਰਮਿੰਦਰ ਸਿੰਘ ) ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵਲੋਂ ਢੰਡੋਰਾ ਪਿੱਟਿਆ ਜਾ ਰਿਹਾ ਹੈ ਕਿ ਜੀ ਐੱਸ ਟੀ ਦੀ ਆਮਦਨ ਅਤੇ ਟੈਕਸ ਚੋਰੀ ਨੂੰ ਨੱਥ ਪਾ ਕੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਬੱਲੇ ਬੱਲੇ ਹੋਈ ਪਈ ਹੈ,ਜਦ ਕਿ ਦੂਜੇ ਪਾਸੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਅਪ੍ਰੈਲ ਮਹੀਨੇ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਨੂੰ ਅਪ੍ਰੈਲ ਮਹੀਨੇ ਦੀ ਪੈਂਨਸ਼ਨ 04 ਮਈ ਤੱਕ ਵੀ ਉਹਨਾਂ ਦੇ ਖਾਤਿਆਂ ਵਿੱਚ ਨਾ ਪਾਉਣਾ, ਪੰਜਾਬ ਸਰਕਾਰ ਦਾ ਘਟੀਆ ਵਰਤਾਰਾ ਅਤਿ ਨਿੰਦਣਯੋਗ ਹੈ। ਪੰਜਾਬ ਸਰਕਾਰ ਵੱਲੋਂ ਅੱਜ ਤੱਕ ਪੈਨਸ਼ਨਰਾਂ ਨੂੰ ਪੈਂਨਸ਼ਨ ਨਾ ਦੇਣ ਦੀ ਸਖ਼ਤ ਨਿਖੇਧੀ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ, ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ, ਪ੍ਰੈੱਸ ਸਕੱਤਰ ਸੀਤਲ ਰਾਮ ਬੰਗਾ, ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ, ਜੁਆਇੰਟ ਸਕੱਤਰ ਸਤਪਾਲ ਸਿੰਘ ਖੱਟਕੜ ਆਦਿ ਨੇ ਜ਼ੋਰਦਾਰ ਢੰਗ ਨਾਲ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਪ੍ਰੈਲ ਮਹੀਨੇ ਦੀ ਪੈਂਨਸ਼ਨ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਤੁਰੰਤ ਪਾਈ ਜਾਵੇ ਕਿਉਂ ਕਿ ਪੈਨਸ਼ਨਰਾਂ ਵਲੋਂ ਪੈਂਨਸ਼ਨ ਦੇ ਪੈਸਿਆਂ ਨਾਲ ਹੀ ਆਪਣਾ ਇਲਾਜ ਅਤੇ ਹੋਰ ਜ਼ਰੂਰਤਾਂ ਦੀ ਪੂਰਤੀ ਕਰਨੀ ਹੁੰਦੀ ਹੈ। ਹਾਈਕੋਰਟ ਦੇ ਜੱਜ ਵਲੋਂ ਕਹੇ ਅਨੁਸਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 30 ਜੂਨ ਤੱਕ ਡੀ ਏ ਅਤੇ ਬਕਾਏ ਦੇਣ ਦੇ ਤੋਂ ਬਚਣ ਲਈ ਹਾਈਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਐੱਲ ਪੀ ਏ ਦਾਖਲ ਕਰਨ ਦੀ ਵੀ ਆਗੂਆਂ ਵਲੋਂ ਤਿੱਖੀ ਨਿਖੇਧੀ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਪੈਨਸ਼ਨ ਨਾ ਦੇਣ ਦੀ ਲਿਖਤ ਜਾਣਕਾਰੀ ਪ੍ਰੈੱਸ ਨੂੰ ਪ੍ਰੈਸ ਸਕੱਤਰ ਸੀਤਲ ਰਾਮ ਬੰਗਾ ਨੇ ਦਿੱਤੀ।

Leave a Reply

Your email address will not be published. Required fields are marked *