ਮਿੱਡ ਡੇ ਮੀਲ ਵਰਕਰ 09 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗਰਜਣਗੀਆਂ, ਤਿਆਰੀਆਂ ਜ਼ੋਰਾਂ ‘ਤੇ

ਜਲੰਧਰ 06 ਮਈ ( ਪਰਮਿੰਦਰ ਸਿੰਘ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ 09 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ,ਇਸ ਦੀਆਂ ਤਿਆਰੀਆਂ ਸਾਰੇ ਪੰਜਾਬ ਅੰਦਰ ਪੂਰੀ ਸਰਗਰਮੀ ਨਾਲ ਕੀਤੀਆਂ ਜਾ ਰਹੀਆਂ ਹਨ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜਿਲਕਾ ਦੀ ਪ੍ਰਧਾਨਗੀ ਹੇਠ ਆਨਲਾਈਨ ਕੀਤੀ ਗਈ‌। ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੀ ਸੂਬਾ ਜਨਰਲ ਸਕਤੱਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਜਥੇਬੰਦੀ ਵਲੋਂ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਆਗੂਆਂ ਨੇ ਸਾਂਝੇ ਤੌਰ ਤੇ ਮੰਗ ਕੀਤੀ ਕਿ ਕੀਤੇ ਗਏ ਚੋਣ ਵਾਅਦੇ ਅਨੁਸਾਰ ਮਾਣ ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ। ਜਦੋਂ ਤੱਕ ਰੈਗੂਲਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਘੱਟੋ ਘੱਟ ਉਜਰਤ ਨੂੰ ਲਾਗੂ ਕਰਦੇ ਹੋਏ 26000/- ਰੁਪਏ ਮਿਹਨਤਾਨਾ ਦਿੱਤਾ ਜਾਵੇ।ਮਿੱਡ ਡੇ ਮੀਲ ਵਰਕਰ ਦੇ ਅਚਨਚੇਤ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਲਈ ਬਦਲਵਾਂ ਪ੍ਰਬੰਧ ਸਕੂਲ ਮੁਖੀ ਕਰੇ, ਵਰਕਰਾਂ ਨੂੰ ਸਾਲ ਦੌਰਾਨ ਦੋ ਵਰਦੀਆਂ ਦਿੱਤੀਆਂ ਜਾਣ ‌ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਬਾਲਾ ਫ਼ਤਿਹਗੜ੍ਹ ਸਾਹਿਬ,ਮੀਤ ਪ੍ਰਧਾਨ ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਕੌਰ ਬਰਨਾਲਾ, ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ,ਜੁਆਇੰਟ ਸਕੱਤਰ ਚਰਨਜੀਤ ਕੌਰ ਮਾਹਲ,ਕੈਸ਼ੀਅਰ ਕਮਲੇਸ ਕੌਰ ਰੋਪੜ,ਸਹਾਇਕ ਕੈਸ਼ੀਅਰ ਸੁਖਵਿੰਦਰ ਕੌਰ ਤਰਨਤਾਰਨ,ਪ੍ਰੈੱਸ ਸਕੱਤਰ ਸਿਮਰਨਜੀਤ ਕੌਰ ਪਾਸਲਾ- ਜਲੰਧਰ, ਕੁਲਵਿੰਦਰ ਕੌਰ ਮੋਹਾਲੀ,ਸਿਬਲਜੀਤ ਕੌਰ ਫਰੀਦਕੋਟ, ਕਰਮਜੀਤ ਕੌਰ,ਆਸਾ ਰਾਣੀ,ਮਹਿੰਦਰ ਕੌਰ,ਹਰਮੇਸ ਕੌਰ ਰੋਪੜ,ਮਨਜੀਤ ਕੌਰ, ਕੁਲਵਿੰਦਰ ਕੌਰ ਅੰਦਹੇੜੀ,ਗੁਰਜੀਤ ਕੌਰ ਮੌਹਾਲੀ, ਜਸਵੀਰ ਕੌਰ,ਮਨਜੀਤ ਕੌਰ,ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *