ਨਵਾਂਸ਼ਹਿਰ ਰਾਹੋਂ 14। ਜਨਵਰੀ,(ਕੁਲਵਿੰਦਰ ਸਿੰਘ ਰਾਹੋਂ ) ਰਾਹੋਂ ਪੁਲਿਸ ਵਲੋਂ ਬੀਤੀ ਕੱਲ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ,ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਰਾਹੋਂ ਤੋਂ ਘੱਕੇਵਾਲ ਰੋਡ ਤੋਂ ਹੁੰਦੇ ਹੋਏ ਬਿਸਤ ਦੁਆਬ ਨਹਿਰ ਵੱਲ ਦੀ ਨਵਾਂਸ਼ਹਿਰ-ਰੋਡ ਵੱਲ ਜਾ ਰਹੀ ਸੀ ਤਾਂ ਘੱਕੇਵਾਲ ਵਾਲੇ ਮੋੜ ਕੋਲ ਸੱਜੇ ਪਾਸੇ ਦਰਖਤ ਦੀ ਆੜ ਹੇਠ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਦਿਖਾਈ ਦਿੱਤਾ,ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ,ਲਾਈਟਰ,ਮਰੋੜਿਆ ਹੋਇਆ 10 ਰੁਪਏ ਦਾ ਨੋਟ,ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ,ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ,ਥਾਣਾ ਮੁਖੀ ਨੇ ਆਖਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਦੋਸ਼ੀ ਦੀ ਪਹਿਚਾਣ ਮਨੋਜ ਕੁਮਾਰ ਪੁੱਤਰ ਰਾਮ ਖਿਲਾਵਨ ਵਾਸੀ ਮੁਹੱਲਾ ਸਤਿਗੁਰੂ ਨਗਰ,ਥਾਣਾ ਰਾਹੋਂ ਵਜੋਂ ਹੋਈ ਹੈ, ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ,ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ
ਰਾਹੋਂ ਪੁਲਿਸ ਵਲੋਂ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ
