ਨਵਾਂਸ਼ਹਿਰ ਰਾਹੋਂ, 5 ਜਨਵਰੀ (ਕੁਲਵਿੰਦਰ ਸਿੰਘ ਰਾਹੋਂ) ਸਰਬੰਸਦਾਨੀ ਸਾਹਿਬ-ਏ-ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਅੱਜ ਗੁਰਦੁਆਰਾ ਅਮਰ ਚਰਨ ਸਿੱਖ ਸੰਗਤ ਭਾਰਟਾ ਕਲਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ। ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਗੁਰੂਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਨਗਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦਾਂ ਸਿੰਘਾਂ ਭਾਰਟਾ ਕਲਾਂ ਵਿਖੇ ਪਹੁੰਚਿਆ ਜਿੱਥੇ ਢਾਡੀ ਜੱਥਾ ਅੰਮ੍ਰਿਤਪਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ ਹਜ਼ੂਰੀ ਜੱਥਾ ਅਤੇ ਢਾਡੀ ਜਬਰ ਜੰਗ ਸਿੰਘ, ਢਾਡੀ ਬਲਜੀਤ ਸਿੰਘ, ਸਾਰੰਗੀ ਮਾਸਟਰ ਅਮਨਦੀਪ ਸਿੰਘ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ ਉਪਰੰਤ ਨਗਰ ਕੀਰਤਨ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ ਗਈ। ਇਸ ਮੌਕੇ ਸ. ਸੁਰਿੰਦਰ ਸਿੰਘ ਜੀ ਵਲੋਂ ਸਟੇਜ ਸੈਕਟਰੀ ਦੀ ਸੇਵਾ ਨਿਭਾਈ ਗਈ। ਇਸ ਮੌਕੇ ਪ੍ਰਧਾਨ ਗਿਆਨੀ ਧਰਮ ਸਿੰਘ, ਮੋਹਣ ਸਿੰਘ, ਪਿਆਰਾ ਸਿੰਘ, ਗੁਰਬਖਸ਼ ਸਿੰਘ, ਆਤਮਾ ਸਿੰਘ, ਮੁਖਤਿਆਰ ਸਿੰਘ, ਜਸਪਾਲ ਸਿੰਘ, ਗੁਰਪਾਲ ਸਿੰਘ, ਜਗਦੀਸ਼ ਸਿੰਘ ਲੰਬੜਦਾਰ, ਜਸਵੀਰ ਸਿੰਘ ਸੁੱਖਾ, ਗੁਰਚਰਨ ਸਿੰਘ, ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਟਾ ਕਲਾਂ ”ਚ ਸਜਾਇਆ ਗਿਆ ਨਗਰ ਕੀਰਤਨ।
