ਸ੍ਰੀ ਦਰਬਾਰ ਸਾਹਿਬ ਅੰਦਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ:-ਰਣਜੀਤ ਰਾਣਾ

ਜਲੰਧਰ 3 ਸਤੰਬਰ (ਪਰਮਿੰਦਰ ਸਿੰਘ ):- ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੁਝ ਵਿਅਕਤੀਆਂ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੀ ਜਾਣ ਦੀ ਘਟਨਾ ਅਤੀ ਨਿੰਦਣ ਯੋਗ ਹੈ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਿੱਖ ਚੜ੍ਹਦੀ ਕਲਾ ਫਰੰਟ ਦੇ ਸੀਨੀਅਰ ਮੈਂਬਰ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਭਵਸਾਗਰ ਪਾਰ ਕਰਨ ਦਾ ਮਨੁੱਖ ਦਾ ਜ਼ਰੂਰੀ ਮਾਰਗਦਰਸ਼ਕ ਕਰਦਾ ਹੈ ਕੁਝ ਸਿਰਫਿਰੇ ਇਹ ਲੋਕ ਪਿਛਲੇ ਕਾਫੀ ਲੰਮੇ ਸਮੇਂ ਤੋਂ ਗੁਰੂ ਸਾਹਿਬ ਦੀ ਗੁਰਬਾਣੀ ਅਪਮਾਨ ਕਰਨ ਲਈ ਏਜੰਸੀਆਂ ਦੇ ਹੱਥਾਂ ਵਿੱਚ ਖੇਡ ਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਹੇ ਹਨ । ਸ੍ਰੀ ਦਰਬਾਰ ਸਾਹਿਬ ਅੰਦਰ ਗੁਟਕਾ ਸਾਹਿਬ ਦੇ ਪੰਨੇ ਪਾੜ ਕੇ ਗੁਰੂ ਸਾਹਿਬ ਦਾ ਨਿਰਾਦਰ ਕਰਨ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ ਕਿਉਂਕਿ ਸਰਕਾਰਾਂ ਵੱਲੋਂ ਲੱਖ ਕਾਨੂੰਨ ਬਣਾਉਣ ਦੇ ਬਾਵਜੂਦ ਵੀ ਇਹਨਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ । ਇਹਨਾਂ ਲੋਕਾਂ ਨੂੰ ਜਦੋਂ ਸਜ਼ਾ ਨਹੀਂ ਮਿਲਦੀ ਤਾਂ ਇਹ ਹੋਰ ਬੇਅਦਬੀ ਕਰਨ ਦੇ ਆਦੀ ਹੋਣ ਜਾਂਦੇ ਹਨ ਜਿਹੜੇ ਦੋਸ਼ੀ ਮੌਕੇ ਤੇ ਫੜੇ ਗਏ ਹਨ ਪੁਲਿਸ ਪ੍ਰਸ਼ਾਸਨ ਨੂੰ ਉਹਨਾਂ ਦੀ ਗੰਭੀਰਤਾ ਨਾਲ ਪੜਤਾਲ ਕਰਨੀ ਚਾਹੀਦੀ ਹੈ ਨਾ ਕਿ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਸਿੱਖ ਸੰਗਤ ਨੂੰ ਮੂਰਖ ਬਣਾਉਣਾ ਚਾਹੀਦਾ ਹੈ। ਸਿੱਖ ਸੰਗਤ ਕਦਾ ਚਿੱਤ ਵੀ ਅਜਿਹੀਆਂ ਗੱਲਾਂ ਬਰਦਾਸ਼ ਨਹੀਂ ਕਰ ਸਕਦੀ । ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਫੜਦੇ ਸਾਰ ਧੁਰ ਦੇ ਟਿਕਟ ਕਟਾ ਦੇਣੇ ਚਾਹੀਦੇ ਸਨ ਤਾਂ ਕਿ ਅੱਗੇ ਤੋਂ ਕੋਈ ਵੀ ਵਿਅਕਤੀ ਗੁਰੂ ਸਾਹਿਬ ਦੀ ਬੇਅਦਬੀ ਕਰਨ ਲਈ ਲੱਖ ਵਾਰ ਸੋਚੇ । ਸਰਕਾਰਾਂ ਇਹਨਾਂ ਕੰਮਾਂ ਵਿੱਚ ਬੁਰੀ ਤਰ੍ਹਾਂ ਫੇਲ ਹੋ ਚੁੱਕੀਆਂ ਹਨ ਅਤੇ ਜਿਹੜੇ ਦੋਸ਼ੀ ਫੜੇ ਜਾਂਦੇ ਹਨ ਉਹਨਾਂ ਨੂੰ ਸਜ਼ਾਵਾਂ ਦੇਣ ਦੀ ਥਾਂ ਮਾਨਸਿਕ ਤੌਰ ਤੇ ਪਰੇਸ਼ਾਨ ਦੱਸ ਕੇ ਸਰਕਾਰ ਰਾਹਤ ਦੇ ਦਿੰਦੀ ਹੈ ਅੱਜ ਸ਼੍ਰੀ ਦਰਬਾਰ ਸਾਹਿਬ ਅੰਦਰ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦੇਣ ਦੀ ਮੰਗ ਕਰਦੇ ਹਾਂ ।

Leave a Reply

Your email address will not be published. Required fields are marked *