ਨਵਾਂਸ਼ਹਿਰ ਰਾਹੋਂ, 25 ਦਸੰਬਰ (ਕੁਲਵਿੰਦਰ ਸਿੰਘ ਰਾਹੋਂ ) ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮੁਹੱਲਾ ਦੀਵਾਨਿਆਂ ਰਾਹੋਂ ਤੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਤੱਕ 26 ਦਸੰਬਰ ਨੂੰ ਸਵੇਰੇ 9 ਵਜੇ ਪੈਦਲ ਯਾਤਰਾ ਦੀ ਆਰੰਭਤਾ ਕੀਤੀ ਜਾਵੇਗੀ। ਇਹ ਯਾਤਰਾ ਹਲਕਾ ਨਵਾਂਸ਼ਹਿਰ ਤੋਂ ਐਮ ਐਲ ਏ ਡਾਕਟਰ ਨਛੱਤਰ ਪਾਲ ਦੀ ਅਗਵਾਈ ’ਚ ਕੱਢੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਡਾਕਟਰ ਨਛੱਤਰ ਪਾਲ ਜੀ ਨੇ ਦਸਿਆ ਕੇ ਇਹ ਪੈਦਲ ਯਾਤਰਾ ਵਿੱਚ ਇਲਾਕੇ ਦੀਆਂ ਸੰਗਤਾਂ ਵਲੋਂ ਬਾਣੀ ਦਾ ਜਾਪ ਕਰਦੇ ਹੋਏ ਯਾਤਰਾ ਨੂੰ ਸੰਪੂਰਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਗੁਰੂ ਪਾਤਸ਼ਾਹ ਅਤੇ ਸ਼ਹੀਦਾਂ ਦੀਆਂ ਜੀਵਨੀਆਂ ਸਮੁੱਚੀ ਮਾਨਵਤਾ ਲਈ ਪ੍ਰੇਰਨਾਸ੍ਰੋਤ ਹਨ, ਅਜੋਕੀ ਨੌਜਵਾਨ ਪੀੜ੍ਹੀ ਨੂੰ ਸ਼ਹੀਦੀ ਇਤਿਹਾਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਹਨਾਂ ਵਲੋਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਵੱਧ ਵੱਧ ਸੰਗਤਾਂ ਇਸ ਪੈਦਲ ਯਾਤਰਾ ਵਿੱਚ ਹਿੱਸਾ ਲੈਕੇ ਗੁਰੂ ਘਰ ਨਤਮਸਤਕ ਹੋਕੇ ਜੀਵਨ ਸਫਲਾ ਬਣਾਉਣ।
26 ਦਸੰਬਰ ਨੂੰ ਰਾਹੋਂ ਤੋਂ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਤੱਕ ਪੈਦਲ ਯਾਤਰਾ ਹੋਵੇਗੀ ਰਵਾਨਾ
