ਬੁੱਢਾਪਾ ਅਤੇ ਵਿਧਵਾ ਪੈਨਸ਼ਨ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ:- ਸਿਮਰਨਜੋਤ ਕੌਰ ਭਾਰਤੀ

ਨਵਾਂਸ਼ਹਿਰ ਰਾਹੋਂ 07 ਜਨਵਰੀ,(ਕੁਲਵਿੰਦਰ ਸਿੰਘ ਰਾਹੋਂ) ਜੋਤ ਸੋਸ਼ਲ ਅਵੇਅਰਨੈੱਸ ਐਂਡ ਵੈੱਲਫੇਅਰ ਸੁਸਾਇਟੀ ਦੀ ਡਾਕੂਮੈਂਟੇਸ਼ਨ ਅਫ਼ਸਰ ਕੂਮਾਰੀ ਸਿਮਰਨਜੋਤ ਕੌਰ ਭਾਰਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿੱਤੀ ਜਾ ਰਹੀ ਬੁੱਢਾਪਾ ਅਤੇ ਵਿਧਵਾ ਪੈਨਸ਼ਨ ਸਕੀਮ ਦੀ ਰਾਸ਼ੀ ਪਿਛਲੇ 3 ਮਹੀਨਿਆਂ ਤੋਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਆ ਰਹੀ ਅਤੇ ਅੰਗਹੀਣ ਲਾਭਪਾਤਰੀਆਂ ਦੀ ਪੈਨਸ਼ਨ ਵੀ ਦੇਰੀ ਨਾਲ ਭੇਜੀ ਗਈ ਹੈ। ਇਹ ਪੈਂਨਸ਼ਨ ਹੀ ਇੱਕ ਮਾਤਰ ਪੰਜਾਬ ਭਰ ਦੇ ਲੱਖਾਂ ਗਰੀਬ, ਲਾਚਾਰ ਅਤੇ ਲੋੜਵੰਦ ਬਜ਼ੁਰਗ ਅਤੇ ਬੀਬੀਆਂ ਦੇ ਬੁੱਢਾਪੇ ਦਾ ਆਖਰੀ ਸਹਾਰਾ ਹੈ। ਉਨ੍ਹਾਂ ਮੰਗ ਕੀਤੀ ਕਿ ਪੈਂਨਸ਼ਨਾਂ ਦੀ ਰਾਸ਼ੀ ਬਣਦੇ ਬਕਾਏ ਸਮੇਤ ਤੁਰੰਤ ਰਿਲੀਜ਼ ਕਰਦਿਆਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇ। ਸਿਮਰਨਜੋਤ ਕੌਰ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਵੱਲੋਂ ਬੁੱਢਾਪਾ, ਵਿਧਵਾ ਅਤੇ ਅੰਗਹੀਣ ਪੈਂਨਸ਼ਨਾਂ ਲਈ ਪ੍ਰਤੀ ਮਹੀਨਾ 1500/- ਰੁ ਰਾਸ਼ੀ ਦਿੱਤੀ ਜਾ ਰਹੀ ਹੈ। ਜਦਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੈਨਸ਼ਨ ਦੀ ਰਕਮ 2500/- ਰੁ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਕੀਤਾ ਸੀ। ਇਸ ਲਈ ਪੰਜਾਬ ਸਰਕਾਰ ਵੱਲੋਂ ਵਾਅਦੇ ਅਨੁਸਾਰ ਪੈਨਸ਼ਨ ਦੀ ਰਾਸ਼ੀ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਗਵਾਂਢੀ ਰਾਜ ਹਰਿਆਣਾ ਸਰਕਾਰ ਵੱਲੋਂ ਅੰਗਹੀਣ, ਬੁੱਢਾਪਾ ਅਤੇ ਵਿਧਵਾ ਪੈਨਸ਼ਨ ਲਈ 3500/-ਰੁ ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *