ਪੀ ਐਸ ਪਬਲਿਕ ਸਕੂਲ ਰਾਹੋਂ ਵਿਖੇ ਮਨਾਇਆ ਗਿਆ ਮਾਂ ਦਿਵਸ

ਨਵਾਂਸ਼ਹਿਰ ਰਾਹੋਂ 10 ਮਈ (ਕੁਲਵਿੰਦਰ ਸਿੰਘ ਰਾਹੋਂ) ਪੀ ਐਸ ਪਬਲਿਕ ਸਕੂਲ ਰਾਹੋਂ ਵਿਖੇ ਮਾਂ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮਾਂ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀ ਮਾਂ ਲਈ ਵੰਨ-ਸੁਵੰਨੇ ਸ਼ੁੱਭਕਾਮਨਾਵਾਂ ਦੇ ਕਾਰਡ ਬਣਾਏ। ਵਿਦਿਆਰਥੀਆਂ ਦੁਆਰਾ ਮਾਂ ਦਿਵਸ ਨੂੰ ਸਮਰਪਿਤ ਕਵਿਤਾਵਾਂ, ਭਾਸ਼ਣ ਅਤੇ ਗੀਤ ਸੰਗੀਤ ਪੇਸ਼ ਕੀਤਾ ਗਿਆ ਅਤੇ ਮਾਂ ਦੇ ਪਿਆਰ ਨੂੰ ਸ਼ਰਧਾਂਜਲੀਆਂ ਸਮਰਪਿਤ ਕੀਤੀਆਂ ਗਈਆਂ। ਸਕੂਲ ਦੇ ਵਾਈਸ ਪ੍ਰਿੰਸੀਪਲ ਕੰਚਨ ਨੰਦਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਇੱਕ ਮਾਂ ਆਪਣੇ ਬੱਚੇ ਦੇ ਜੀਵਨ ਵਿੱਚ ਅਹਿਮ ਰੋਲ ਅਦਾ ਕਰਦੀ ਹੈ ਅਤੇ ਆਪਣੇ ਬੱਚੇ ਦੀ ਪਹਿਲੀ ਅਧਿਆਪਿਕਾ ਹੁੰਦੀ ਹੈ।ਇਸ ਲਈ ਆਪਣੀ ਮਾਂ ਦਾ ਸਤਿਕਾਰ ਕਰਨ ਦਾ ਹਰ ਇੱਕ ਬੱਚੇ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਇਸ ਮੌਕੇ ਉਹਨਾਂ ਵਲੋਂ ਮਾਂ ਦਿਵਸ ਦੀਆ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Leave a Reply

Your email address will not be published. Required fields are marked *