ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਵਾਲੇ ਡੀ ਐੱਸ ਪੀ ‘ਤੇ ਐੱਸ ਸੀ ਐੱਸ ਟੀ ਐਕਟ ਤਹਿਤ ਹੋਵੇ ਕੇਸ ਦਰਜ਼

ਸਫ਼ਾਈ ਕਰਮਚਾਰੀਆਂ ਨੂੰ ਤੁਰੰਤ ਪੂਰੇ ਪੂਰੇ ਗ੍ਰੇਡਾਂ ਵਿੱਚ ਰੈਗੂਲਰ ਕਰਨ ਦੀ ਕੀਤੀ ਮੰਗ

ਜਲੰਧਰ 27 ਜੁਲਾਈ (ਪਰਮਿੰਦਰ ਸਿੰਘ ) ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਸਫਾਈ ਕਰਮਚਾਰੀਆਂ ਉਪਰ ਬਰਨਾਲਾ ਦੇ ਡੀ ਐਸ ਪੀ ਅਤੇ ਐਸ ਐਚ ਓ ਵਲੋਂ ਢਾਏ ਜ਼ੁਲਮ ਦੀ ਨਿਖੇਧੀ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ,ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਅਤੇ ਪ੍ਰੈਸ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ ਕਿਹਾ ਇਸ ਜਾਬਰ ਡੀ ਐਸ ਪੀ ਉਪਰ ਐਸ ਸੀ ਐਸ ਟੀ ਐਕਟ ਤਹਿਤ ਕੇਸ ਦਰਜ ਕਰਕੇ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ। ਜ਼ਖ਼ਮੀ ਹੋਏ ਔਰਤਾਂ ਸਮੇਤ ਕਰਮਚਾਰੀਆਂ ਦੇ ਇਲਾਜ਼ ਦਾ ਪ੍ਰਬੰਧ ਸਰਕਾਰ ਕਰੇ। ਆਊਟਸੋਰਸਿਸ ਰਾਹੀਂ ਰੱਖੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਜਾਵੇ। ਉਪਰੋਕਤ ਆਗੂਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਸਮੇਂ ਕੱਚੇ ਮੁਲਾਜ਼ਮਾਂ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਅਤੇ ਸਾਰੇ ਵਿਭਾਗਾਂ ਵਿਚ ਖਾਲੀ ਅਸਾਮੀਆਂ ਭਰਨ ਆਦਿ ਲਈ ਹਰੇ ਪਿੰਨ ਦੀ ਵਰਤੋਂ ਕੀਤੀ ਜਾਵੇਗੀ ਪਰ ਸਾਢੇ ਚਾਰ ਸਾਲ ਲੰਘ ਜਾਣ ਬਾਅਦ ਵਾਅਦਾ ਯਾਦ ਕਰਾਉਣ ਜਾ ਰਹੇ ਹਰ ਵਰਗ ਦੇ ਲੋਕਾਂ ਨੂੰ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਅਤੇ ਡਾਂਗਾਂ ਨਾਲ ਕਸਾਈਆਂ ਵਾਂਗ ਨਿਵਾਜ਼ਿਆ ਜਾ ਰਿਹਾ ਹੈ। ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਮਜ਼ਦੂਰ,ਕਿਸਾਨ, ਮੁਲਾਜ਼ਮ ਨੌਜਵਾਨ, ਵਿਦਿਆਰਥੀਆਂ ਅਤੇ ਔਰਤਾਂ ਵਿਰੋਧੀ ਨੀਤੀਆਂ ਖ਼ਿਲਾਫ਼ ਲਹੂ ਵੀਂਟਵੇ ਸੰਘਰਸ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ।

Leave a Reply

Your email address will not be published. Required fields are marked *