ਪ.ਸ.ਸ.ਫ. ਜ਼ਿਲ੍ਹਾ ਜਲੰਧਰ ਦੀ ਮੀਟਿੰਗ 05 ਅਗਸਤ ਨੂੰ: ਵਿਰਦੀ,ਸਰੋਏ

ਜਲੰਧਰ:31 ਜੁਲਾਈ ( ਪਰਮਿੰਦਰ ਸਿੰਘ ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀਆਂ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਕਮੇਟੀ ਜਲੰਧਰ ਦੀ ਇੱਕ ਜਰੂਰੀ ਮੀਟਿੰਗ 05 ਅਗੱਸਤ ਦਿਨ ਬੁੱਧਵਾਰ ਨੂੰ 2:00 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ,ਜਨਰਲ ਸਕੱਤਰ ਮਨੋਜ ਕੁਮਾਰ ਸਰੋਏ, ਕੈਸ਼ੀਅਰ ਓਮ ਪ੍ਰਕਾਸ਼ ਅਤੇ ਪ੍ਰੈਸ ਸਕੱਤਰ ਕਰਮਜੀਤ ਸਿੰਘ ਸੋਨੂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮਨਵਾਉਣ ਲਈ 07 ਅਗੱਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ। ਮੀਟਿੰਗ ਵਿੱਚ ਮੁਲਾਜ਼ਮ ਲਹਿਰ ਪਰਚੇ ਅਤੇ ਪ ਸ ਸ ਫ ਦੇ ਲੰਬਾ ਸਮਾਂ ਰਹੇ ਸੂਬਾ ਜਨਰਲ ਸਕੱਤਰ ਸਵਰਗੀ ਸਾਥੀ ਵੇਦ ਪ੍ਰਕਾਸ਼ ਦੀ 23 ਅਗੱਸਤ ਨੂੰ ਨੂਰਪੁਰ ਬੇਦੀ ਜ਼ਿਲ੍ਹਾ ਰੋਪੜ ਵਿਖੇ ਮਨਾਈ ਜਾ ਰਹੀ ਦੂਸਰੀ ਬਰਸੀ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਅਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਉਲੀਕੇ ਪ੍ਰੋਗਰਾਮ ਤਹਿਤ ਅਗੱਸਤ ਅਤੇ ਸਤੰਬਰ ਮਹੀਨੇ ਦੌਰਾਨ ਕੀਤੀਆਂ ਜਾਣ ਵਾਲੀਆਂ ਜ਼ਿਲ੍ਹਾ ਪੱਧਰੀ ਕਨਵੈਂਨਸ਼ਨਾਂ ਅਤੇ 12 ਦਸੰਬਰ 2026 ਨੂੰ ਨਵੀਂ ਦਿੱਲੀ ਵਿਖੇ ਕੀਤੀ ਜਾ ਰਹੀ ਕੌਮੀ ਪੱਧਰੀ ਰੈਲੀ ਸਬੰਧੀ ਅਤੇ ਸਾਥੀ ਵੇਦ ਪ੍ਰਕਾਸ਼ ਦੀ ਦੂਸਰੀ ਬਰਸੀ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨ ਲਈ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਸਬੰਧੀ ਵੀ ਜਾਣਕਾਰੀ ਸਾਂਝੀ ਕਰਨਗੇ।

Leave a Reply

Your email address will not be published. Required fields are marked *