ਜਮਹੂਰੀ ਕਿਸਾਨ ਸਭਾ 1 ਸਤੰਬਰ ਨੂੰ ਲੱਗ ਰਹੇ ਚੰਡੀਗੜ੍ਹ ਮੋਰਚੇ ‘ਚ ਕਰੇਗੀ ਭਰਵੀਂ ਸ਼ਮੂਲੀਅਤ- ਡਾ. ਅਜਨਾਲਾ

20-21 ਸਤੰਬਰ ਨੂੰ ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਕਾਨਫਰੰਸ ਹੋਵੇਗੀ ਜਲੰਧਰ ‘ਚ- ਸੰਧੂ

ਜਲੰਧਰ 29 ਅਗਸਤ (ਪਰਮਿੰਦਰ ਸਿੰਘ  ) ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਜੋ ਕਿ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ ਪੰਜਾਬ ਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਚੰਡੀਗੜ੍ਹ ਵਿੱਚ 1 ਸਤੰਬਰ ਤੋਂ ਲੱਗ ਰਹੇ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕਰੇਗੀ। ਸਭਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ 1 ਸਤੰਬਰ ਤੋਂ ਲੈ ਕੇ 7 ਸਤੰਬਰ ਤੱਕ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੁੱਖ ਮੰਗਾਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਧਰਤੀ ਹੇਠਲੇ ਅਤੇ ਦਰਿਆਵਾਂ ਦੇ ਪਾਣੀਆਂ ਦੂਸ਼ਤ ਹੋਣ ਤੋਂ ਰੋਕਣ ਤੇ ਪਾਣੀਆਂ ਦੀ ਸੰਭਾਲ ਕਰਨ, ਪਾਣੀਆਂ ਤੇ ਪੰਜਾਬ ਦੇ ਹੱਕ ਬਹਾਲ ਕਰਨ, ਖੇਤੀ ਵਿਭਿੰਨਤਾ ਬਣਾਉਣ, ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਸੜਕਾਂ ਤੇ ਲੈਡ ਪੂਲਿੰਗ ਨੀਤੀ ਰਾਹੀ ਜਬਰੀ ਕਬਜ਼ਿਆਂ ਦੇ ਵਿਰੋਧ ਵਿੱਚ, ਮਜ਼ਦੂਰਾਂ ਕਿਸਾਨਾਂ ਦੇ ਸਮੂਚੇ ਕਰਜ਼ਿਆਂ ਦੀ ਮੁਆਫ਼ੀ ਤੇ ਬਾਕੀ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਲੱਗ ਰਹੇ ਲਗਾਤਾਰ ਮੋਰਚੇ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਭਰਵੀਂ ਸ਼ਮੂਲੀਅਤ ਕਰੇਗੀ। ਉਹਨਾਂ ਦੱਸਿਆ ਕਿ ਇਸ ਸਬੰਧੀ ਡਿਊਟੀਆ ਦੀ ਵੰਡ ਕਰ ਦਿੱਤੀ ਗਈ ਹੈ। ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਮੌਕੇ ਤੇ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਆਪਸੀ ਏਕਤਾ ਦਾ ਫ਼ੈਸਲਾ ਕੀਤਾ ਹੈ। ਇਸ ਏਕਤਾ ਦੇ ਫੈਸਲੇ ਨੂੰ ਅਮਲ ਵਿੱਚ ਲਿਉਣ ਕਈ ਮਿਤੀ 20-21 ਸਤੰਬਰ ਨੂੰ ਦੇਸ਼ ਪੱਧਰ ਦੀ ਕਾਨਫਰੰਸ ਕਰਕੇ ਪੂਰਾ ਕੀਤਾ ਜਾਵੇਗਾ। ਉਹਨਾਂ ਦੱਸਿਆ 20 ਸਤੰਬਰ ਨੂੰ ਕਿਸਾਨਾਂ ਦੀ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਇਸੇ ਸ਼ਾਮ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ 750 ਦੇ ਲੱਗਭਗ ਡੈਲੀਗੇਟ ਕਾਨਫਰੰਸ ਵਿੱਚ ਭਾਗ ਲੈਣਗੇ। ਉਹਨਾਂ ਦੱਸਿਆ ਕਿ ਇਸ ਕਾਨਫਰੰਸ ਲਈ ਕਮੇਟੀਆਂ ਬਣਾ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹ ਏਕਤਾ ਕਾਨਫਰੰਸ ਕਿਸਾਨਾਂ ਦੀ ਤਾਕਤ ਨੂੰ ਹੋਰ ਵੀ ਵਧਾ ਦੇਵੇਗੀ। ਸੂਬਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਏਕਤਾ ਕਾਨਫਰੰਸ ਲਈ ਲੋਕਾ ਵਿੱਚ ਭਾਰੀ ਉਤਸ਼ਾਹ ਹੈ। ਇਸ ਏਕਤਾ ਕਾਨਫਰੰਸ ਲਈ ਪਿੰਡਾਂ ਵਿੱਚੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਹੋਰਨਾ ਤੋ ਇਲਾਵਾ ਮੋਹਣ ਸਿੰਘ ਧਮਾਣਾ, ਹਰਪ੍ਰੀਤ ਸਿੰਘ ਬੁਟਾਰੀ, ਰੇਸ਼ਮ ਸਿੰਘ ਫੈਲੋਕੇ, ਵਰਿੰਦਰ ਜੀਤ ਸਿੰਘ ਪੁਰੀ, ਮਨੋਹਰ ਸਿੰਘ ਗਿੱਲ, ਸੰਤੋਖ ਸਿੰਘ ਬਿਲਗਾ, ਮੇਜਰ ਸਿੰਘ ਖੁਰਲਾ ਪੁਰ, ਮੁਖ਼ਤਿਆਰ ਸਿੰਘ ਮੱਲਾ, ਮਨਜੀਤ ਸਿੰਘ ਬੱਗੂ, ਦਰਸ਼ਣ ਸਿੰਘ ਬੇਲੂਮਾਜਰਾ, ਮਲਕੀਤ ਸਿੰਘ ਨਿਆਲ, ਹਰਭਜਨ ਸਿੰਘ, ਹਰਜੀਤ ਸਿੰਘ ਕਾਹਲੋ, ਸੁਖਮਿੰਦਰ ਸਿੰਘ ਧਾਲੀਵਾਲ, ਅਮਰੀਕ ਸਿੰਘ ਮਾਨਸਾ, ਰਾਮ ਸਿੰਘ ਕੈਮਵਾਲਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *