ਵਧਾਇਕ ਡਾ.ਇਸ਼ਾਂਕ ਕੁਮਾਰ ਨੇ ਆਮ ਆਦਮੀ ਕਲੀਨਿਕ ਚੱਬੇਵਾਲ ਦਾ ਕੀਤਾ ਅਚਨਚੇਤ ਦੌਰਾ

ਮੇਹਟਿਆਣਾ 10 ਸਤੰਬਰ (ਜਗਤਾਰ ਸਿੰਘ ਭੂੰਗਰਨੀ ): : ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਮਿਆਰੀ ਅਤੇ ਸਮੇਂ ਸਿਰ ਲਾਭ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੱਬੇਵਾਲ ਹਲਕੇ ਦੇ ਵਿਧਾਇਕ ਡਾ.ਇਸ਼ਾਂਕ ਕੁਮਾਰ ਵੱਲੋਂ ਆਮ ਆਦਮੀ ਕਲੀਨਿਕ, ਚੱਬੇਵਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਅਚਨਚੇਤ ਜਾਂਚ ਦਾ ਮੁੱਖ ਉਦੇਸ਼ ਆਮ ਆਦਮੀ ਕਲੀਨਿਕ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ, ਸਟਾਫ਼ ਦੀ ਕਾਰਗੁਜ਼ਾਰੀ,ਦਵਾਈਆਂ ਅਤੇ ਜਾਂਚ ਸਹੂਲਤਾਂ ਦੀ ਉਪਲਬਧਤਾ ਅਤੇ ਮਰੀਜ਼ਾਂ ਦੀ ਸੰਤੁਸ਼ਟੀ ਦਾ ਜਾਇਜ਼ਾ ਲੈਣਾ ਸੀ ।ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਕਲੀਨਿਕ ਵਿਖੇ ਪਹੁੰਚ ਕੇ ਸਿਹਤ ਸੇਵਾਵਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਵੱਲੋਂ ਕਲੀਨਿਕ ਦੇ ਵੱਖ-ਵੱਖ ਵਿਭਾਗਾਂ, ਦਵਾਈਆਂ ਦੀ ਉਪਲਬਧਤਾ, ਲੈਬ ਟੈਸਟਾਂ, ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਰਿਕਾਰਡ ਦੀ ਸੰਭਾਲ ਸਮੇਤ ਹੋਰ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ ।ਇਸ ਮੌਕੇ ਉਨ੍ਹਾਂ ਨੇ ਕਲੀਨਿਕ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਤੋਂ ਸਿਹਤ ਸੇਵਾਵਾਂ ਬਾਰੇ ਫੀਡਬੈਕ ਵੀ ਲਿਆ। ਡਾ.ਇਸ਼ਾਂਕ ਕੁਮਾਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮੁੱਢਲੀਆਂ ਅਤੇ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਕਲੀਨਿਕਾਂ ਵਿੱਚ ਆਉਣ ਵਾਲੇ ਹਰ ਮਰੀਜ਼ ਨਾਲ ਨਿਮਰਤਾ ਅਤੇ ਸਤਿਕਾਰ ਨਾਲ ਵਿਵਹਾਰ ਕੀਤਾ ਜਾਵੇ ਅਤੇ ਉਸ ਨੂੰ ਲੋੜੀਂਦੀ ਸਿਹਤ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਲੋਕਾਂ ਦੀ ਸੇਵਾ ਦਾ ਮਹੱਤਵਪੂਰਨ ਕੇਂਦਰ ਹਨ ਅਤੇ ਇਨ੍ਹਾਂ ਵਿੱਚ ਉਪਲਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅਜਿਹੀਆਂ ਜਾਂਚਾਂ ਅਤੇ ਫੀਡਬੈਕ ਦੀ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਾਪਤ ਹੋ ਸਕਣ। ਇਸ ਮੌਕੇ ਕਲੀਨਿਕ ਦੇ ਸਟਾਫ਼ ਵੱਲੋਂ ਵਿਧਾਇਕ ਨੂੰ ਕਲੀਨਿਕ ਵਿੱਚ ਚੱਲ ਰਹੀਆਂ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਧਾਇਕ ਨੇ ਸਟਾਫ਼ ਵੱਲੋਂ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਕਰਦਿਆਂ ਲੋਕ ਹਿੱਤ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਯਤਨ ਕਰਨ ਦੀ ਗੱਲ ਕਹੀ। ਇਸ ਮੌਕੇ ਉਨਾਂ ਨਾਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ ਹਾਰਟਾ ਡਾ.ਮਨਪ੍ਰੀਤ ਸਿੰਘ ਬੈਂਸ, ਮੈਡੀਕਲ ਅਫਸਰ ਡਾ.ਪ੍ਰਿਤੀਕਾ, ਏ.ਐਮ.ੳ ਡਾ.ਸਰਬਜੀਤ ਸਿੰਘ, ਫਾਰਮਾਸਿਟਟ ਪਵਨ ਸੈਣੀ, ਕਾਉਂਸਲਰ ਓਟ ਕਲੀਨਿਕ ਬਲਬੀਰ ਸਿੰਘ, ਸਟਾਫ ਨਰਸ ਇੰਦਰਜੀਤ ਕੌਰ,ਐਲ.ਐਚ.ਵੀ ਅਮਨਦੀਪ ਕੌਰ ਤੋਂ ਇਲਾਵਾ ਪਿੰਡ ਦੇ ਮੌਜੂਦਾ ਅਤੇ ਸਾਬਕਾ ਸਰਪੰਚ ਹਾਜ਼ਰ ਸਨ l

Leave a Reply

Your email address will not be published. Required fields are marked *