ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬਾਦਪੁਰਾ ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਕੀਤੀ ਗਈ ਵੰਡ

ਜਲੰਧਰ 24 ਜੁਲਾਈ (ਪਰਮਿੰਦਰ ਸਿੰਘ) : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬਾਦਪੁਰਾ ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਨੂੰ ਵਿਕਾਸ ਕਾਰਜਾਂ ਲਈ 30 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘੱਟ ਕਰਨਾ ਹੈ।

Leave a Reply

Your email address will not be published. Required fields are marked *