ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਤਿਮਾਹੀ ਮੀਟਿੰਗ 18 ਸਤੰਬਰ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ:ਕੌੜਾ

ਫਗਵਾੜਾ:15 ਸਤੰਬਰ ( ਪਰਮਿੰਦਰ ਸਿੰਘ ) ਪੰਜਾਬ ਸਟੇਟ ਪੈਨਸ਼ਨਰਜ਼ ਵੈਲਫੇਅਰ ਕਨਫੈਡਰੇਸ਼ਨ (ਰਜਿ) ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਅਤੇ ਜਨਰਲ ਸਕੱਤਰ ਕੁਲਵਰਨ ਸਿੰਘ ਵਲੋਂ ਜਾਰੀ ਕੀਤੇ ਗਏ ਪੱਤਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ) ਦੀ ਸੂਬਾਈ ਤਿਮਾਹੀ ਮੀਟਿੰਗ 18 ਸਤੰਬਰ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋ ਰਹੀ ਹੈ।ਇਸ ਮੀਟਿੰਗ ਵਿੱਚ ਸੂਬਾ ਕਾਰਜਕਾਰਨੀ ਦੇ ਮੈਂਬਰਾਂ ਤੋਂ ਇਲਾਵਾ ਕਨਫੈਡਰੇਸ਼ਨ ਨਾਲ ਸੰਬੰਧਿਤ ਪੈਨਸ਼ਨਰ ਜਥੇਬੰਦੀਆਂ ਦੇ ਜ਼ਿਲ੍ਹਾ ਪ੍ਰਧਾਨ, ਸਕੱਤਰ ਅਤੇ ਸਬ ਯੂਨਿਟਾਂ ਦੇ ਪ੍ਰਧਾਨ ਸਕੱਤਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਸਾਜ਼ਿਸ਼ੀ ਚੁੱਪ ਅਤੇ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵਲੋਂ ਮੀਡੀਆ ਵਿੱਚ ਮੁਲਾਜ਼ਮਾਂ ਪ੍ਰਤੀ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ । ਮੀਟਿੰਗ ਵਿੱਚ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਸੰਘਰਸ਼ਾਂ ਦਾ ਅਤੇ ਕੀਤੀ ਗਈ ਸ਼ਮੂਲੀਅਤ ਦਾ ਰਿਵਿਊ ਕਰਦੇ ਹੋਏ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ।

Leave a Reply

Your email address will not be published. Required fields are marked *