ਫਗਵਾੜਾ 04 ਸਤੰਬਰ ( ਪਰਮਿੰਦਰ ਸਿੰਘ ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ)ਦੇ ਸੂਬਾ ਸਹਾਇਕ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ,ਵਿੱਚ ਸਕੱਤਰ ਗੁਰਨਾਮ ਸਿੰਘ ਸੈਣੀ, ਪ੍ਰੈੱਸ ਸਕੱਤਰ ਸੀਤਲ ਰਾਮ ਬੰਗਾ ਆਦਿ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਤੇ ਹਾਈਕੋਰਟ ਦੇ ਡੀ ਏ ਦੇ ਸੰਬੰਧ ਵਿੱਚ ਕੀਤੇ ਡਬਲ ਬੈਂਚ ਦੇ ਫੈਸਲੇ ਨੂੰ ਵੀ ਅਤਿਅੰਤ ਬੁਰੇ ਢੰਗ ਨਾਲ ਅਣਗੋਲਿਆ ਕਰਨ ਦੇ ਰੋਸ ਵਜੋਂ ਪੰਜਾਬ ਦੇ ਸਮੁੱਚੇ ਮੁਲਾਜਮਾਂ ਪੈਨਸ਼ਨਰਾਂ ਵੱਲੋ ਸੂਬਾ ਪੱਧਰ ‘ਤੇ ਧਰਨੇ ਮੁਜਾਹਰੇ ਅਤੇ ਰੈਲੀਆਂ 12-13 ਸਤੰਬਰ ਨੂੰ ਕੈਬਨਿਟ ਮੰਤਰੀਆਂ ਅਤੇ 20-21 ਸਤੰਬਰ ਐਮ.ਐਲ. ਏ ਦੀਆਂ ਕੋਠੀਆਂ ਦਾ ਘਿਰਾਓ ਕਰਨਗੇ ਅਤੇ ਇਸ ਸਰਕਾਰ ਨੂੰ ਇਹ ਦੱਸ ਦੇਣਗੇ ਕਿ ਮੁਲਾਜਮ ਅਤੇ ਪੈਨਸ਼ਨਰ ਹੁਣ ਮੰਗਾਂ ਦੀ ਪ੍ਰਾਪਤੀ ਹੋਣ ਤੱਕ ਚੁੱਪ ਹੋ ਕੇ ਨਹੀਂ ਬੈਠਣਗੇ। ਸਮੁੱਚੇ ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਰੈਲੀਆਂੱ,ਧਰਨੇ ਅਤੇ ਰੋਸ ਮੁਜਾਹਰਿਆਂ ਅਤੇ ਮੰਤਰੀਆਂ,ਐਮ.ਐਲ.ਏ ਦੀਆਂ ਕੋਠੀਆਂ ਦੇ ਘਿਰਾਓ ਵਿੱਚ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਨਾਲ ਸੰਬੰਧਤ ਪੈਨਸ਼ਨਰਜ਼ ਹਜਾਰਾਂ ਦੀ ਗਿਣਤੀ ਵਿੱਚ, ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਕਾਰਜਕਾਰੀ ਪ੍ਰਧਾਨ ਪਿਆਰਾ ਸਿੰਘ ਜਲੰਧਰ,ਜਨਰਲ ਸਕੱਤਰ ਕੁਲਵਰਨ ਸਿੰਘ, ਵਿੱਤ ਸਕੱਤਰ ਮਦਨ ਲਾਲ ਮੰਨਣ, ਸਲਾਹਕਾਰ ਗੁਰਦੀਪ ਸਿੰਘ ਵਾਲੀਆ, ਸਰਪ੍ਰਸਤ ਅਜੀਤ ਸਿੰਘ ਫਤਿਹਚੱਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਤਰ੍ਹਾਂ ਨਾਲ ਸਹਿਯੋਗ ਅਤੇ ਸ਼ਮੂਲੀਅਤ ਕਰਨਗੇ। ਭੱਟੀ, ਕੌੜਾ,ਸੈਣੀ,ਬੰਗਾ ਨੇ ਕਿਹਾ ਕਿ ਜੇਕਰ ਮਾਣਯੋਗ ਅਦਾਲਤ ਦੇ ਫੈਸਲੇ ਮੁਤਾਬਕ 18 ਫੀਸਦੀ ਡੀ ਏ ਦੀਆਂ ਕਿਸਤਾਂ ਜਾਰੀ ਨਾ ਕੀਤੀਆਂ,ਮੈਡੀਕਲ ਭੱਤੇ ਵਿੱਚ ਵਾਧਾ ਨਾ ਕੀਤਾ, 2.59 ਗੁਣਾਂਕ ਜਾਰੀ ਨਾ ਕੀਤਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਗਵਾੜਾ ਦੇ ਮੈਬਰ 8 ਸਤੰਬਰ ਦੀ ਹੜਤਾਲ ਦੌਰਾਨ ਹੋਣ ਵਾਲੇ ਧਰਨੇ ਵਿੱਚ ਫ਼ਗਵਾੜਾ ਅਤੇ 12 ਸਤੰਬਰ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੀ ਗੜ੍ਹਸ਼ੰਕਰ ਵਿਖੇ ਰਿਹਾਇਸ਼ ਦੇ ਘਿਰਾਓ ਘਿਰਾਓ ਵਿੱਚ ਸ਼ਾਮਲ ਹੋਣਗੇ।ਜੇ ਪੰਜਾਬ ਸਰਕਾਰ ਨੇ ਸਮੇਂ ਰਹਿੰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਲਈ ਅਜੇ ਵੀ ਗੰਭੀਰਤਾ ਨਾਲ ਦਿਖਾਈ ਤਾਂ ਵਿਧਾਨ ਸਭਾ ਚੋਣਾਂ 2027 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਸਬਕ਼ ਸਿਖਾਇਆ ਜਾਵੇਗਾ।ਇਸ ਮੌਕੇ ‘ਤੇ ਕ੍ਰਿਸ਼ਨ ਗੋਪਾਲ ਚੋਪੜਾ, ਪ੍ਰਮੋਦ ਕੁਮਾਰ ਜੋਸ਼ੀ,ਗੁਰਨਾਮ ਸਿੰਘ ਸੈਣੀ, ਸਤਪਾਲ ਸਿੰਘ ਖੱਟਕੜ,ਸੀਤਲ ਰਾਮ ਬੰਗਾ , ਹਰਭਜਨ ਲਾਲ ਕੌਲ, ਪਿਆਰਾ ਰਾਮ ਜੱਸੀ,ਕੇ ਕੇ ਪਾਂਡੇ,ਰਤਨ ਸਿੰਘ, ਜਗਦੀਸ਼ ਲਾਲ ਕਲੇਰ, ਪ੍ਰਿੰਸੀਪਲ ਤਰਸੇਮ ਸਿੰਘ, ਜੋਗਿੰਦਰ ਸਿੰਘ ਆਦਿ ਪੈਨਸ਼ਨਰ ਸਾਥੀ ਸ਼ਾਮਲ ਹੋਏ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਉਲੀਕੇ ਗਏ ਸੰਘਰਸ਼ਾਂ ਵਿੱਚ ਸਮੂਹ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ: ਭੱਟੀ ਨੇ ਜਾਣਗੇ
