ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਦੇ ਵਿਦਿਆਰਥੀਆਂ ਨੂੰ ਡੇਗੂ ਅਤੇ ਚਿਕਨਗੁਨੀਆ ਬਾਰੇ ਜਾਣਕਾਰੀ ਦਿੱਤੀ

ਫਗਵਾੜਾ 28 ਜੁਲਾਈ (ਪਰਮਿੰਦਰ ਸਿੰਘ ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਕਪੂਰਥਲਾ, ਸਿਵਲ ਸਰਜਨ ਕਪੂਰਥਲਾ ਅਤੇ ਅਤੇ ਸਿਵਲ ਹਸਪਤਾਲ ਪਾਸ਼ਟਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਰਬਜੀਤ ਸਿੰਘ , ਸੀਨੀਅਰ ਇੰਸਪੈਕਟਰ ਸੁਖਦੇਵ ਦੀਆਂ ਹਦਾਇਤਾਂ ਅਨੁਸਾਰ ਪਾਸ਼ਟਾਂ ਦੀ ਬਰੀਡਿੰਗ ਚੈਕਿੰਗ ਟੀਮ ਦੇ ਮੈਂਬਰ ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ, ਨੱਛਤਰ ਸਿੰਘ, ਸਹਿਲ ਕੁਮਾਰ, ਸ਼ਰਦ ਮਹਿਮੀ, ਜਸਪ੍ਰੀਤ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿੱਚ ਸਕੂਲ ਦੇ ਗਮਲਿਆਂ, ਪਾਣੀ ਦੀਆਂ ਟੈਂਕੀਆਂ, ਸਕੂਲ ਦੇ ਆਲੇ ਦੀ ਚੈਕਿੰਗ ਕੀਤੀ ਅਤੇ ਬੱਚਿਆਂ ਨੂੰ ਬਰਸਾਤਾਂ ਦੇ ਦਿਨਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਏਡੀਜ਼ ਨਾਂ ਮੱਛਰ ਦੇ ਕੱਟਣ ਨਾਲ ਫੈਲਦੇ ਰੋਗਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਡੇਂਗੂ ਚਿਕਨਗੁਨੀਆ ਦੇ ਮੁੱਖ ਲੱਛਣ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿਚ ਖੂਨ ਵਗਣਾ, ਜੋੜਾ ਤੇ ਦਰਦ ਅਤੇ ਸੋਜ਼ ਇਸ ਦੇ ਮੁੱਖ ਲੱਛਣ ਹਨ। ਜੇਕਰ ਇਸ ਤਰ੍ਹਾਂ ਦਾ ਕੋਈ ਵੀ ਲੱਛਣ ਲੱਗੇ ਤਾਂ ਬਿਨਾਂ ਦੇਰੀ ਕੀਤਿਆਂ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਇਸ ਤੋਂ ਬਚਣ ਲਈ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ ਜਿਸ ਨਾਲ ਸਰੀਰ ਢੱਕਿਆ ਰਹੇ, ਛੱਤਾਂ ਤੇ ਰੱਖੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਬਰਸਾਤੀ ਮੌਸਮ ਵਿਚ ਤਰਲ ਚੀਜ਼ਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣਾ ਚਾਹੀਦਾ ਹੈ। ਘਰ ਦਾ ਬਣਿਆ ਹੀ ਭੋਜਨ ਕਰਨਾ ਚਾਹੀਦਾ ਹੈ। ਬਜ਼ਾਰਾਂ ਵਿੱਚੋਂ ਮਿਲਦੇ ਫਾਸਟ ਫੂਡਾਂ ਪਦਾਰਥਾਂ ਨੂੰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਸਕੂਲ ਮੁੱਖ ਅਧਿਆਪਕ ਗਣੇਸ਼ ਭਗਤ ਨੇ ਡੇਂਗੂ ਅਤੇ ਚਿਕਨਗੁਨੀਆ ਬਾਰੇ ਬੱਚਿਆਂ ਜਾਣਕਾਰੀ ਦੇਣ ਆਈ ਬਰੀਡਿੰਗ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੁਰਿੰਦਰ ਰਾਮ, ਮੈਡਮ ਕਮਲਜੀਤ ਕੌਰ ਸੈਣੀ, ਨੇਹਾ ਸੇਠੀ, ਮੈਡਮ ਲਕਸ਼ਮੀ ਅਤੇ ਸਕੂਲ ਦੇ ਵਿਦਿਆਰਥੀਆਂ ਸ਼ਾਮਲ ਸਨ।

Leave a Reply

Your email address will not be published. Required fields are marked *